Smart Education
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ
ਚੰਡੀਗੜ੍ਹ, 27 ਫਰਵਰੀ 2024,
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ।
ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।
ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸ
262 ·